Ezekiel 46:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਜੇ ਕੋਈ ਹਾਕਮ ਆਪਣੀ ਜ਼ਮੀਨ ਦੇ ਹਿੱਸੇ ਵਿੱਚ ਆਪਣੇ ਪੁੱਤਰਾਂ ਨੂੰ ਕੋਈ ਸੁਗਾਤ ਦਿੰਦਾ ਹੈ, ਤਾਂ ਇਹ ਉਸ ਦੇ ਪੁੱਤਰਾਂ ਦੀ ਹੋਵੇਗੀ। ਇਹ ਉਨ੍ਹਾਂ ਦੀ ਮਲਕੀਅਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤ੍ਰਾਂ ਵਿੱਚੋਂ ਕਿਸੇ ਨੂੰ ਕੋਈ ਸੁਗਾਤ ਦੇਵੇ ਤਾਂ ਉਹ ਉਸ ਦੇ ਪੁੱਤ੍ਰਾਂ ਦੀ ਮਿਰਾਸ ਹੋਵੇਗੀ। ਉਹ ਉਨ੍ਹਾਂ ਦੀ ਜੱਦੀ ਮਿਰਾਸ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ।