Ezekiel 46:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਕਮ ਇਸ ਫ਼ਾਟਕ ਦੇ ਵਰਾਂਡਾ ਵਿੱਚ ਜਾਵੇਗਾ ਅਤੇ ਫ਼ਾਟਕ ਦੀ ਚੌਖਟ ਕੋਲ ਖਲੋਵੇਗਾ। ਫ਼ੇਰ ਜਾਜਕ ਹਾਕਮ ਦੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣਗੇ। ਹਾਕਮ ਫ਼ਾਟਕ ਦੀ ਸਰਦਲ ਉੱਤੇ ਉਪਾਸਨਾ ਕਰੇਗਾ। ਫ਼ੇਰ ਉਹ ਬਾਹਰ ਜਾਵੇਗਾ। ਪਰ ਦਰਵਾਜ਼ਾ ਸ਼ਾਮ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।