Ezekiel 46:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਥਾਂ ਹੈ ਜਿੱਥੇ ਜਾਜਕ ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨੂੰ ਪਕਾਉਣਗੇ। ਇੱਥੇ ਹੀ ਜਾਜਕ ਅਨਾਜ ਦੀਆਂ ਭੇਟਾਂ ਨੂੰ ਸੇਕਣਗੇ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਭੇਟਾਂ ਨੂੰ ਬਾਹਰਲੇ ਵਿਹੜੇ ਵਿੱਚ ਲਿਜਾਣ ਦੀ ਜ਼ਰੂਰਤ ਨਾ ਪਵੇ। ਇਸ ਤਰ੍ਹਾਂ ਉਹ ਇਨ੍ਹਾਂ ਪਵਿੱਤਰ ਚੀਜ਼ਾਂ ਨੂੰ ਆਮ ਲੋਕਾਂ ਦੇ ਸਾਹਮਣੇ ਬਾਹਰ ਨਹੀਂ ਲਿਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਦੀ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ ਮਤੇ ਓਹ ਉਨ੍ਹਾ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾਕੇ ਲੋਕਾਂ ਨੂੰ ਪਵਿੱਤ੍ਰ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।