Ezekiel 47:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।