Ezekiel 47:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਿਆ ਦੇ ਦੋਹੀਁ ਪਾਸੀਁ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉੱਗਣਗੇ। ਉਨ੍ਹਾਂ ਦੇ ਪੱਤੇ ਕਦੇ ਵੀ ਸੁੱਕ ਕੇ ਨਹੀਂ ਡਿਗਣਗੇ। ਇਨ੍ਹਾਂ ਰੁੱਖਾਂ ਉੱਤੇ ਸਦਾ ਹੀ ਫ਼ਲ ਉਗਦੇ ਰਹਿਣਗੇ। ਰੁੱਖ ਹਰ ਮਹੀਨੇ ਫ਼ਲ ਦੇਣਗੇ। ਕਿਉਂ ਕਿ ਰੁੱਖਾਂ ਲਈ ਪਾਣੀ ਮੰਦਰ ਵਿੱਚੋਂ ਆਉਂਦਾ ਹੈ। ਰੁੱਖਾਂ ਦੇ ਫ਼ਲ ਭੋਜਨ ਲਈ ਹੋਣਗੇ ਅਤੇ ਉਨ੍ਹਾਂ ਦੇ ਪੱਤੇ ਇਲਾਜ ਲਈ ਵਰਤੇ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ ਜਿਨ੍ਹਾਂ ਦੇ ਪੱਤਰ ਕਦੇ ਨਾ ਮੁੱਕਣਗੇ ਅਤੇ ਜਿਨ੍ਹਾਂ ਦੇ ਮੇਵੇ ਕਦੇ ਨਾ ਸੁੱਕਣਗੇ। ਉਨ੍ਹਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ ਕਿਉਂ ਜੋ ਉਨ੍ਹਾਂ ਨੂੰ ਓਹ ਪਾਣੀ ਲੱਗਦੇ ਹਨ ਜਿਹੜੇ ਪਵਿੱਤ੍ਰ ਅਸਥਾਨ ਵਿੱਚੋਂ ਤੁਰਦੇ ਹਨ ਅਤੇ ਉਨ੍ਹਾਂ ਦੇ ਮੇਵੇ ਖਾਣ ਲਈ ਅਤੇ ਉਨ੍ਹਾਂ ਦੇ ਪੱਤਰ ਦਵਾਈ ਦੇ ਕੰਮ ਆਉਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ।