Ezekiel 47:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸ ਨੂੰ ਓਸੇ ਤਰ੍ਹਾਂ ਆਪਣੇ ਵਿੱਚਕਾਰ ਵੰਡ ਲਵੋਂਗੇ ਜਿਵੇਂ ਇਹ ਤੁਹਾਡੇ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀਆਂ ਲਈ, ਵਿਰਸਾ ਹੋਵੇ, ਜਿਨ੍ਹਾਂ ਦੇ ਤੁਹਾਡੇ ਵਿੱਚਕਾਰ ਬੱਚੇ ਹਨ। ਇਹ ਵਿਦੇਸ਼ੀ ਵੀ ਵਾਸੀ ਹੋਣਗੇ-ਇਹ ਇਸਰਾਏਲ ਦੇ ਜੰਮੇ ਕੁਦਰਤੀ ਵਾਸੀ ਹੋਣਗੇ। ਤੁਸੀਂ ਉਨ੍ਹਾਂ ਲਈ ਕੁਝ ਜ਼ਮੀਨ ਵੰਡ ਲਵੋਗੇ ਜਿਹੜੇ ਇਸਰਾਏਲ ਦੇ ਪਰਿਵਾਰ ਸਮੂਹਾਂ ਵਿੱਚਕਾਰ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਹਨਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਹਨਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ, ਦੇਸ ਵੰਡਣ ਲਈ ਪਰਚੀਆਂ ਪਾਵੋਗੇ ਅਤੇ ਉਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਗੂੰ ਹੋਣਗੇ। ਉਹ ਤੁਹਾਡੇ ਨਾਲ ਇਸਰਾਏਲ ਦੇ ਗੋਤਾਂ ਦੇ ਵਿੱਚ ਮਿਰਾਸ ਪ੍ਰਾਪਤ ਕਰਨਗੇ।