Ezekiel 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਯਰੂਸ਼ਲਮ, ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੈਨੂੰ ਸਜ਼ਾ ਦਿਆਂਗਾ। ਕਿਉਂ ਕਿ ਤੂੰ ਮੇਰੇ ਪਵਿੱਤਰ ਸਥਾਨ ਉੱਤੇ ਭਿਆਨਕ ਗੱਲਾਂ ਕੀਤੀਆਂ ਤੂੰ ਅਜਿਹੀਆਂ ਭਿਆਨਕ ਗੱਲਾਂ ਕੀਤੀਆਂ ਜਿਨ੍ਹਾਂ ਨੇ ਇਸ ਨੂੰ ਨਾਪਾਕ ਕਰ ਦਿੱਤਾ! ਮੈਂ ਤੈਨੂੰ ਸਜ਼ਾ ਦਿਆਂਗਾ। ਮੈਂ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੇਰੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸੌਂਹ ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਇਸ ਲਈ ਮੈਂ ਵੀ ਤੈਨੂੰ ਹਾਨੀ ਪਹੁੰਚਾਵਾਂਗਾ ਅਤੇ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਰ ਮੈਂ ਕਦੀ ਵੀ ਤਰਸ ਨਹੀਂ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।