Ezekiel 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਉਦੋਂ ਹੀ ਮੈਂ ਤੇਰੇ ਲੋਕਾਂ ਉੱਤੇ ਕਹਿਰਵਾਨ ਹੋਣੋ ਹਟਾਂਗਾ। ਮੈਂ ਜਾਣ ਲਵਾਂਗਾ ਕਿ ਉਨ੍ਹਾਂ ਨੂੰ ਉਨ੍ਹਾਂ ਮੰਦੀਆਂ ਗੱਲਾਂ ਦੀ ਸਜ਼ਾ ਮਿਲ ਗਈ ਹੈ ਜਿਹੜੀਆਂ ਉਨ੍ਹਾਂ ਨੇ ਮੇਰੇ ਨਾਲ ਕੀਤੀਆਂ ਸਨ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਅਤੇ ਮੈਂ ਉਨ੍ਹਾਂ ਨਾਲ ਆਪਣੀ ਈਰਖਾ ਕਾਰਣ ਹੀ ਗੱਲ ਕੀਤੀ ਸੀ ਜਦੋਂ ਮੈਂ ਉਨ੍ਹਾਂ ਉੱਪਰ ਆਪਣਾ ਗੁੱਸਾ ਵਰਸਾ ਹਟਿਆ ਸੀ!”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਮੇਰਾ ਕ੍ਰੋਧ ਪੂਰਾ ਹੋਵੇਗਾ ਤਦੋਂ ਮੇਰਾ ਗੁੱਸਾ ਉਨ੍ਹਾਂ ਉੱਤੋਂ ਮਧਮ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ ਅਤੇ ਜਦੋਂ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਉਚਾਰਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।