Ezekiel 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ, ਪਰ ਤੂੰ ਉਨ੍ਹਾਂ ਲਈ ਇੱਕ ਸਬਕ ਵੀ ਹੋਵੇਂਗਾ। ਉਹ ਦੇਖਣਗੇ ਕਿ ਮੈਂ ਕਹਿਰਵਾਨ ਸੀ ਅਤੇ ਤੁਹਾਨੂੰ ਸਜ਼ਾ ਦਿੱਤੀ ਸੀ। ਮੈਂ ਬਹੁਤ ਕਹਿਰਵਾਨ ਸੀ। ਮੈਂ ਤੈਨੂੰ ਚੇਤਾਵਨੀ ਦਿੱਤੀ ਸੀ। ਮੈਂ, ਯਹੋਵਾਹ ਨੇ, ਤੈਨੂੰ ਦੱਸਿਆ ਸੀ ਕਿ ਮੈਂ ਕੀ ਕਰਾਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਮੈਂ ਕਹਿਰ, ਹਰਖ ਅਤੇ ਸਖਤ ਮਲਾਮਤ ਨਾਲ ਤੇਰੇ ਨਿਆਉਂ ਕਰਾਂਗਾ ਤਾਂ ਤੂੰ ਆਪਣੇ ਦੁਆਲੇ ਦੀਆਂ ਕੌਮਾਂ ਲਈ ਉਲਾਂਭੇ, ਠੱਠੇ, ਸਿਖਿਆ ਅਰ ਹੌਲ ਦਾ ਕਾਰਨ ਬਣੇਂਗਾ — ਮੈਂ ਯਹੋਵਾਹ ਨੇ ਇਹ ਉਚਾਰਿਆ ਹੈ —
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।