Ezekiel 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਮੈਂ ਤੁਹਾਨੂੰ ਭਿਆਨਕ ਮੁਸੀਬਤਾਂ ਦਿਆਂਗਾ। ਕਿਉਂ ਕਿ ਤੁਸੀਂ ਮੇਰੇ ਕਨੂੰਨਾਂ ਦਾ ਪਾਲਣ ਨਹੀਂ ਕੀਤਾ। ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨਾਲੋਂ ਮੇਰੇ ਵੱਧੇਰੇ ਕਨੂੰਨਾਂ ਨੂੰ ਤੋੜਿਆ! ਤੁਸੀਂ ਤਾਂ ਉਹ ਗੱਲਾਂ ਵੀ ਕੀਤੀਆਂ ਜਿਨ੍ਹਾਂ ਨੂੰ ਉਹ ਲੋਕ ਮੰਦਾ ਆਖਦੇ ਹਨ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਨਾਲੋਂ ਵਧੀਕ ਉਪਾਧੀ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਤੁਰੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਨਹੀਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।