Ezekiel 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਮੇਰਾ ਪ੍ਰਭੂ, ਨੇ ਮੈਨੂੰ ਆਖਿਆ, “ਆਪਣੇ ਹੱਥ ਵਜਾ ਅਤੇ ਆਪਣੇ ਪੈਰਾਂ ਨਾਲ ਧਰਤੀ ਠੋਕ। ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦੇ ਵਿਰੁੱਧ ਬੋਲ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਚੇਤਾਵਨੀ ਦੇਹ ਕਿ ਉਹ ਬੀਮਾਰੀ ਅਤੇ ਭੁੱਖ ਨਾਲ ਮਰਨਗੇ। ਉਨ੍ਹਾਂ ਨੂੰ ਆਖ ਕਿ ਉਹ ਜੰਗ ਵਿੱਚ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਕਹਿੰਦਾ ਹੈ ਕਿ ਤੂੰ ਹੱਥ ਪਿੱਟ ਕੇ ਅਤੇ ਪੈਰ ਮਾਰ ਕੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫਸੋਸ! ਕਿਉਂ ਜੋ ਓਹ ਤਲਵਾਰ, ਕਾਲ ਅਰ ਬਵਾ ਨਾਲ ਡਿੱਗ ਪੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।