Ezekiel 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਉਦੋਂ ਜਾਣੋਂਗੇ ਜਦੋਂ ਤੁਸੀਂ ਆਪਣੀਆਂ ਲੋਬਾਂ ਨੂੰ ਆਪਣੇ ਬੁੱਤਾਂ ਦੇ ਸਾਹਮਣੇ ਅਤੇ ਉਨ੍ਹਾਂ ਦੀਆਂ ਜਗਵੇਦੀਆਂ ਦੁਆਲੇ ਪਏ ਦੇਖੋਂਗੇ। ਉਹ ਲਾਸ਼ਾਂ ਤੁਹਾਡੇ ਹਰ ਉਪਸਨਾ ਸਥਾਨ ਦੇ ਨੇੜੇ ਹੋਣਗੀਆਂ-ਹਰ ਪਹਾੜੀ ਅਤੇ ਪਰਬਤ ਉੱਤੇ, ਹਰ ਹਰੇ ਰੁੱਖ ਹੇਠਾਂ ਅਤੇ ਪਤਿਆਂ ਵਾਲੇ ਹਰ ਓਕ ਦੇ ਰੁੱਖ ਹੇਠਾਂ। ਉਨ੍ਹਾਂ ਸਾਰੀਆਂ ਥਾਵਾਂ ਉੱਤੇ ਤੁਸੀਂ ਆਪਣੇ ਬੁੱਤਾਂ ਲਈ ਮਿੱਠੀ ਸੁਗੰਧ ਵਜੋਂ ਬਲੀਆਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜਦ ਉਨ੍ਹਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਪੁਰ ਅਤੇ ਪਰਬਤਾਂ ਦੀਆਂ ਸਾਰੀਆਂ ਚੋਟੀਆਂ ਉੱਤੇ ਅਤੇ ਹਰੇਕ ਹਰੇ ਬ੍ਰਿਛ ਹੇਠ ਅਤੇ ਹਰੇਕ ਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਓਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਨ੍ਹਾਂ ਬੁੱਤਾਂ ਦੇ ਵਿੱਚ ਉਨ੍ਹਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।