Ezekiel 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਤੁਹਾਡੇ ਵਿੱਚੋਂ ਬਚ ਰਹਿਣਗੇ ਓਹ ਉਨ੍ਹਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਓਹ ਅਸੀਰ ਹੋਕੇ ਜਾਣਗੇ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਨ੍ਹਾਂ ਦੇ ਜ਼ਨਾਕਾਰ ਦਿਲਾਂ ਨੂੰ ਜੋ ਮੇਰੇ ਪਾਸੋਂ ਦੂਰ ਹੋਏ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਜਿਨ੍ਹਾਂ ਨੇ ਉਨ੍ਹਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ ਫੋੜਾਂਗਾ ਅਤੇ ਓਹ ਆਪ ਆਪਣੇ ਸਾਰੇ ਭੈੜੇ ਕੰਮਾਂ ਦੇ ਕਾਰਨ ਜਿਹੜੇ ਉਨ੍ਹਾਂ ਨੇ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਕੀਤੇ ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਧਿਰਕਾਰ ਪਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।