Ezekiel 7:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਨ੍ਹਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਾਂਗਰ ਹੋਵੇਗਾ, ਯਹੋਵਾਹ ਦੇ ਕਹਿਰ ਵਾਲੇ ਦਿਨ ਉਨ੍ਹਾਂ ਦੀ ਚਾਂਦੀ ਅਤੇ ਉਨ੍ਹਾਂ ਦਾ ਸੋਨਾ ਉਨ੍ਹਾਂ ਨੂੰ ਨਹੀਂ ਛੁਡਾ ਸੱਕੇਗਾ। ਉਸ ਨਾਲ ਉਨ੍ਹਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ ਨਾ ਉਨ੍ਹਾਂ ਦੇ ਢਿੱਡ ਭਰਣਗੇ ਕਿਉਂ ਜੋ ਉਹ ਉਨ੍ਹਾਂ ਦਾ ਠੋਕਰ ਖਾਣ ਅਤੇ ਔਗਣ ਦਾ ਕਾਰਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।