Ezekiel 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਅੱਖ ਤੇਰਾ ਲਿਹਾਜ਼ ਨਾ ਕਰੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ ਸਗੋਂ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!