Ezekiel 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ, ਨਾ ਮੈਂ ਤਰਸ ਖਾਵਾਂਗਾ, ਅਤੇ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।