Ezekiel 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਅਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨॽ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।