Ezekiel 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਏਹ ਵੇਖਿਆ ਹੈॽ ਯਹੂਦਾਹ ਦੇ ਘਰਾਣੇ ਦੇ ਅੱਗੇ ਇੱਹ ਨਿੱਕੀ ਜਿਹੀ ਗੱਲ ਹੈ, ਕਿ ਓਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ,ਓਹ ਆਪਣੇ ਨੱਕ ਨਾਲ ਡਾਲੀ ਲਗਾਉਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।