Ezekiel 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਵੀ ਕਹਿਰ ਨਾਲ ਵਰਤਾਂਗਾ, ਮੇਰੀ ਅੱਖ ਲਿਹਾਜ਼ ਨਾ ਕਰੇਗੀ ਅਤੇ ਮੈਂ ਕਦਾਚਿੱਤ ਤਰਸ ਨਾ ਕਰਾਂਗਾ, ਅਤੇ ਭਾਵੇਂ ਓਹ ਚੀਕ ਚੀਕ ਕੇ ਮੇਰੇ ਕੰਨਾਂ ਤੀਕ ਆਪਣੀ ਪੁਕਾਰ ਪੁਚਾਉਣ ਤਾਂ ਵੀ ਉਨ੍ਹਾਂ ਦੀ ਨਹੀਂ ਸੁਣਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।