Ezekiel 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇੱਕ ਹੱਥ ਜਿਹਾ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਅਤੇ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਜਿੱਥੇ ਅਣਖ ਦੇਵੀ ਦੀ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।