Ezekiel 9:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇੱਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜ੍ਹੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।