Ezekiel 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਲੱਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗੱਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ-ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇੱਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।” ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਹਮਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ ਪਿੱਛੇ ਸ਼ਹਿਰ ਵਿੱਚੋਂ ਲੰਘੋ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਲਿਹਾਜ਼ ਨਾ ਕਰਨ, ਨਾ ਤੁਸੀਂ ਤਰਸ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।