Ezra 1:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਸਾਰੀ ਪਰਜਾ ਵਿੱਚੋਂ ਤੁਹਾਡੇ ਵਿੱਚ ਕੌਣ ਤਿਆਰ ਹੈ? ਉਹ ਦਾ ਪਰਮੇਸ਼ੁਰ ਉਹ ਦੇ ਅੰਗ ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਬਣਾਵੇ ਜੋ ਯਰੂਸ਼ਲਮ ਵਿੱਚ ਹੈ (ਓਹੋ ਪਰਮੇਸ਼ੁਰ ਹੈ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l