Ezra 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਜ਼ਰਾ ਨੇ ਪ੍ਰਾਰਥਨਾ ਕੀਤੀ ਅਤੇ ਰੋ ਕੇ ਅਰ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਇੱਕ ਬਹੁਤ ਵੱਡੀ ਸਭਾ ਮਨੁੱਖਾਂ, ਤੀਵੀਆਂ ਤੇ ਬਾਲਾਂ ਦੀ ਉਹ ਦੇ ਕੋਲ ਇੱਕਠੀ ਹੋ ਗਈ ਕਿਉਂ ਜੋ ਪਰਜਾ ਧਾਂਹਾ ਮਾਰ ਮਾਰ ਰੋਂਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।