Ezra 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਅੱਗੇ ਇਕਰਾਰ ਕਰੋ ਅਤੇ ਉਹ ਦਾ ਭਾਣਾ ਵਰਤੋਂ ਅਤੇ ਦੇਸ ਦੀਆਂ ਉੱਮਤਾਂ ਤੋਂ ਅਤੇ ਕੁਜਾਤ ਜਨਾਨੀਆਂ ਤੋਂ ਅੱਡ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।”