Ezra 10:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਜਿਹੜੇ ਇਸਰਾਏਲ ਮਨੁੱਖ ਯਰੂਸ਼ਲਮ ਦੇ ਪਰਤੇ ਉਹ ਇਸ ਵਿਉਤ ਨੂੰ ਮੰਨਣ ਦੇ ਰਾਜ਼ੀ ਹੋ ਗਏ। ਅਜ਼ਰਾ ਜਾਜਕ ਨੇ ਘਰਾਣਿਆ ਦੇ ਆਗੂਆਂ ਨੂੰ ਚੁਣਿਆ। ਉਸ ਨੇ ਹਰੇਕ ਘਰਾਣੇ ਵਿੱਚੋਂ ਇੱਕ ਮਨੁੱਖ ਨੂੰ ਚੁਣਿਆ। ਹਰ ਮਨੁੱਖ ਨਾਮ ਤੋਂ ਚੁਣਿਆ ਗਿਆ। 10 ਵੇਂ ਮਹੀਨੇ ਦੇ ਪਹਿਲੇ ਦਿਨ ਫਿਰ ਉਹ ਮਨੁੱਖ ਜਿਹੜੇ ਕਿ ਚੁਣੇ ਗਏ ਸਨ ਹਰੇਕ ਦਾ ਖਾਤਾ ਵਾਚਣ ਲਈ ਬੈਠੇ ਜੋ ਉਨ੍ਹਾਂ ਦਾ ਧਿਆਨ ਨਾਲ ਪੱਤਰਾ ਵਾਚਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਸੀਰੀ ਦੇ ਲੋਕਾਂ ਨੇ ਏਵੇਂ ਹੀ ਕੀਤਾ ਅਤੇ ਅਜ਼ਰਾ ਜਾਜਕ ਅਰ ਕਈ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਹੀ ਨਾਮਾਂ ਪਰਤੀ ਅੱਡ ਹੋਏ ਅਤੇ ਏਸ ਗੱਲ ਦੀ ਵੇਖ ਭਾਲ ਲਈ ਦਸਵੇਂ ਮਹੀਨੇ ਦੀ ਪਹਿਲੀ ਤਰੀਖ ਨੂੰ ਬੈਠ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ।