Ezra 10:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਲਾਮ ਦੇ ਪੁੱਤ੍ਰਾਂ ਵਿੱਚੋਂ ਯਹੀਏਲ ਦੇ ਪੁੱਤ੍ਰ ਸ਼ਕਨਯਾਹ ਨੇ ਉੱਤਰ ਦਿੱਤਾ ਅਤੇ ਅਜ਼ਰਾ ਨੂੰ ਆਖਿਆ ਕਿ ਅਸੀਂ ਆਪਣੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਕਿ ਦੇਸ ਦੀਆਂ ਉੱਮਤਾਂ ਵਿੱਚੋਂ ਕੁਜਾਤ ਜਨਾਨੀਆਂ ਘਰੀਂ ਬਿਠਾ ਲਈਆਂ ਹਨ ਪਰ ਅਜੇ ਏਸ ਉੱਤੇ ਵੀ ਇਸਰਾਏਲ ਲਈ ਇੱਕ ਉਮੇਦ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ।