Ezra 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾਹ ਅਰ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨਾਂ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਏਹ ਨੌਵੇਂ ਮਹੀਨੇ ਦੀ ਵੀਹਵੀਂ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵੇਹੜੇ ਵਿੱਚ ਬੈਠੇ ਅਤੇ ਏਸ ਗੱਲ ਉੱਤੇ ਅਤੇ ਮੀਂਹ ਦੀ ਵਾਛੜ ਦੇ ਕਾਰਨ ਕੰਬਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ।