Ezra 3:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਰਾਜਿਆਂ ਨੇ ਯਹੋਵਾਹ ਦੀ ਹੈਕਲ ਦੀ ਨੀਉਂ ਰੱਖੀ ਤਾਂ ਜਾਜਕ ਆਪਣੇ ਬਸਤਰ ਪਾ ਕੇ ਤੁਰ੍ਹੀਆਂ ਲੈ ਕੇ ਤੇ ਆਸਾਫ਼ ਦੀ ਵੰਸ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਭਈ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।