Ezra 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੇਸ਼ੂਆ ਯੋਸਾਦਾਕ ਦਾ ਪੁੱਤ੍ਰ ਅਰ ਉਹ ਦੇ ਭਰਾ ਜਾਜਕ ਅਤੇ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਤੇ ਉਹ ਦੇ ਭਰਾ ਉੱਠ ਖਲੋਤੇ ਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਜਿਵੇਂ ਪਰਮੇਸ਼ੁਰ ਦੇ ਮਰਦ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ।