Ezra 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਰਾਜਾਂ ਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣਾ ਪੀਣਾ ਤੇ ਤੇਲ ਦਿੱਤਾ ਤਾਂ ਜੋ ਓਹ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਉਨ੍ਹਾਂ ਨੂੰ ਦਿੱਤੇ ਪਰਵਾਨੇ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ ਸਮੁੰਦਰ ਦੇ ਰਾਹ ਯਾਫਾ ਨੂੰ ਲਿਆਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।