Ezra 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ ਆ ਪੁੱਜਣ ਦੇ ਪਿੱਛੋਂ ਦੂਜੇ ਵਰ੍ਹੇ ਦੇ ਦੂਜੇ ਮਹੀਨੇ ਸ਼ਅਲਤੀਏਲ ਦੇ ਪੁੱਤ੍ਰ ਜ਼ਰੂੱਬਾਬਲ ਤੇ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਨੇ ਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਤੇ ਲੇਵੀਆਂ ਤੇ ਸਭਨਾਂ ਨੇ ਜੋ ਅਸੀਰੀ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਵਰਿਹਾਂ ਦੇ ਯਾ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਵੇਖ ਭਾਲ ਉੱਤੇ ਥਾਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ।