Ezra 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੇਸ਼ੂਆ ਤੇ ਉਹ ਦੇ ਪੁੱਤ੍ਰ ਤੇ ਭਰਾ ਅਤੇ ਕਦਮੀਏਲ ਤੇ ਉਹ ਦੇ ਪੁੱਤ੍ਰ ਜਿਹੜੇ ਯਹੂਦਾਹ ਦੀ ਅੰਸ ਤੋਂ ਸਨ ਮਿਲ ਕੇ ਉੱਠੇ ਭਈ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਵੇਖ ਭਾਲ ਕਰਨ ਅਤੇ ਹੇਨਾਦਾਦ ਦੇ ਪੁੱਤ੍ਰ ਤੇ ਭਰਾ ਵੀ ਜਿਹੜੇ ਲੇਵੀ ਸਨ ਉਨ੍ਹਾਂ ਦੇ ਨਾਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਸ਼ੂਆ ਅਤੇ ਉਸ ਦੇ ਪੁੱਤਰ ਤੇ ਭਰਾ ਅਤੇ ਕਦਮੀਏਲ ਅਤੇ ਉਸ ਦੇ ਪੁੱਤਰ, ਜਿਹੜੇ ਯਹੂਦਾਹ ਦੇ ਵੰਸ਼ ਤੋਂ ਸਨ, ਅਤੇ ਹੇਨਾਦਾਦ ਦੇ ਪੁੱਤਰ ਤੇ ਭਰਾ ਵੀ ਜਿਹੜੇ ਲੇਵੀ ਸਨ, ਮਿਲ ਕੇ ਉੱਠੇ ਤਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਦੇਖਭਾਲ ਕਰਨ।