Ezra 4:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਰਤਹਸ਼ਸ਼ਤਾ ਤੁਹਾਨੂੰ ਪਤਾ ਹੋਣਾ ਚਾਹੀਦਾ ਕਿ ਜਿਹੜੇ ਯਹੂਦੀ ਤੁਸੀਂ ਆਪਣੇ ਵੱਲੋਂ ਭੇਜੇ ਸਨ, ਇੱਥੇ ਪੁੱਜ ਗਏ ਹਨ। ਅਤੇ ਇਹ ਲੋਕ ਇੱਥੇ ਹੁਣ ਇਸ ਨਗਰ ਨੂੰ ਮੁੜ ਤੋਂ ਉਸਾਰਨਾ ਚਾਹੁੰਦੇ ਹਨ। ਉਸ ਸ਼ਹਿਰ ਦੇ ਲੋਕਾਂ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ। ਉਸ ਸ਼ਹਿਰ ਦੇ ਲੋਕ ਬਦ ਹਨ। ਅਤੇ ਹੁਣ ਉਨ੍ਹਾਂ ਨੇ ਨੀਹਾਂ ਪਾ ਦਿੱਤੀਆਂ ਹਨ ਅਤੇ ਕੰਧਾਂ ਉਸਾਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੂੰ ਪਤਾ ਹੋਵੇ ਭਈ ਯਹੂਦੀ ਜੋ ਤੁਹਾਡੇ ਕੋਲੋਂ ਸਾਡੀ ਵੱਲ ਯਰੂਸ਼ਲਮ ਵਿੱਚ ਆਏ ਹਨ ਉਸ ਆਕੀ ਤੇ ਕੁਪੱਤੇ ਸ਼ਹਿਰ ਨੂੰ ਬਣਾ ਰਹੇ ਹਨ ਅਤੇ ਕੰਧਾਂ ਨੂੰ ਮੁਕਾ ਤੇ ਨੀਆਂ ਨੂੰ ਸੁਧਾਰ ਚੁੱਕੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।