Ezra 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਹਾਡੇ ਪਿਉ ਦਾਦੇ ਦੇ ਇਤਿਹਾਸ ਦੀ ਪੋਥੀ ਵਿੱਚ ਪੜਤਾਲ ਕੀਤੀ ਜਾਵੇ ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਂਰਾਜ ਨੂੰ ਪੱਕਾ ਪਤਾ ਲੱਗ ਜਾਵੇ ਭਈ ਇਹ ਸ਼ਹਿਰ ਇੱਕ ਆਕੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਤੇ ਪਰਾਚੀਨ ਕਾਲ ਤੋਂ ਉਹ ਦੇ ਵਿੱਚ ਦੰਗੇ ਹੁੰਦੇ ਰਹੇ ਹਨ ਇਸ ਕਰਕੇ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।