Ezra 4:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸਈ ਸੱਕੱਤਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਅੱਗੇ ਪੜੀ ਗਈ, ਤਾਂ ਉਹ ਛੇਤੀ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਗਏ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਕੰਮ ਤੋਂ ਰੋਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਦੋਂ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਰ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਾਂ ਓਹ ਛੇਤੀ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਬਦੋਬਦੀ ਧੱਕੇ ਨਾਲ ਓਨ੍ਹਾਂ ਨੂੰ ਰੋਕ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।