Ezra 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ: “ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਸਾਨੂੰ ਇਉਂ ਉੱਤਰ ਦਿੱਤਾ ਭਈ ਅਸੀਂ ਧਰਤੀ ਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ ਅਤੇ ਉਹੋ ਭਵਨ ਬਣਾਉਂਦੇ ਹਾਂ ਜਿਸ ਨੂੰ ਬਣਿਆਂ ਬਹੁਤ ਵਰਹੇ ਹੋਏ ਅਤੇ ਜਿਸ ਨੂੰ ਇਸਰਾਏਲ ਦੇ ਇੱਕ ਵੱਡੇ ਪਾਤਸ਼ਾਹ ਨੇ ਬਣਾਇਆ ਤੇ ਪੂਰਾ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।