Ezra 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਨੂੰ ਕ੍ਰੋਧਿਤ ਕਰ ਦਿੱਤਾ। ਇਸ ਲਈ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ। ਤਦ ਨਬੂਕਦਨੱਸਰ ਨੇ ਇਸ ਮੰਦਰ ਨੂੰ ਨਸ਼ਟ ਕਰ ਦਿੱਤਾ। ਅਤੇ ਇੱਥੋਂ ਦੇ ਲੋਕਾਂ ਨੂੰ ਜ਼ਬਰਦਸਤੀ ਕੈਦੀ ਬਣਾ ਕੇ ਬਾਬਲ ਨੂੰ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜਦੋਂ ਸਾਡੇ ਪਿਉ ਦਾਦਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਹ ਨੇ ਓਹਨਾਂ ਨੂੰ ਬਾਬਲ ਦੇ ਕਸਦੀ ਪਾਤਸ਼ਾਹ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ ਜਿਸਨੇ ਏਸ ਭਵਨ ਨੂੰ ਉਜਾੜ ਦਿੱਤਾ ਅਰ ਲੋਕਾਂ ਨੂੰ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।