Ezra 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਾਤਸ਼ਾਹ! ਤੈਨੂੰ ਪਤਾ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਮੰਦਰ ਵਿੱਚ ਗਏ। ਯਹੂਦਾਹ ਦੇ ਲੋਕ ਉਸ ਮੰਦਰ ਨੂੰ ਵੱਡੇ ਪੱਥਰ ਨਾਲ ਬਣਾ ਰਹੇ ਹਨ। ਉਹ ਕੰਧਾਂ ਵਿੱਚ ਲੱਕੜ ਦੀਆਂ ਵੱਡੀਆਂ ਸ਼ਤੀਰਾਂ ਪਾ ਲੱਗਾ ਰਹੇ ਹਨ। ਉਹ ਲੋਕ ਬੜੀ ਮਿਹਨਤ ਨਾਲ ਅਤੇ ਜਲਦੀ ਕੰਮ ਕਰ ਰਹੇ ਹਨ, ਇਹ ਬਹੁਤ ਜਲਦੀ ਪੂਰਾ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੂੰ ਮਾਲੂਮ ਹੋਵੇ ਭਈ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਂ ਪਰਮੇਸ਼ੁਰ ਦੇ ਭਵਨ ਨੂੰ ਗਏ। ਉਹ ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਗੇਲੀਆਂ ਜੜੀਦੀਆਂ ਹਨ ਅਤੇ ਕੰਮ ਬੜੇ ਉੱਦਮ ਨਾਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਹੱਥੀਂ ਬੜੀ ਸੁਫਲਤਾ ਨਾਲ ਚੱਲ ਰਿਹਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।