Ezra 6:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜੀ ਕੀਤੀ ਜਾਵੇ ਉਸ ਨੂੰ ਉਸ ਆਦਮੀ ਦੇ ਵਿੱਚ ਖੋਭਿਆ ਜਾਵੇ ਤੇ ਆਖੀਰ ਉਸ ਦੇ ਘਰ ਨੂੰ ਨਸ਼ਟ ਕਰਕੇ ਖੰਡਰ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਹ ਆਗਿਆ ਵੀ ਦਿੱਤੀ ਹੈ ਭਈ ਜੋ ਕੋਈ ਏਸ ਆਗਿਆ ਨੂੰ ਬਦਲ ਦੇਵੇ ਉਹ ਦੇ ਹੀ ਘਰ ਵਿੱਚੋਂ ਇੱਕ ਸ਼ਤੀਰੀ ਕੱਢੀ ਜਾਵੇ ਅਤੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਹ ਸੂਲੀ ਦਿੱਤਾ ਜਾਵੇ ਅਤੇ ਏਸੇ ਕਾਰਨ ਉਹ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।