Ezra 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ। ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪਰਮੇਸ਼ੁਰ ਜਿਹ ਨੇ ਆਪਣਾ ਨਾਮ ਉੱਥੇ ਰੱਖਿਆ ਹੈ ਸਭ ਰਾਜਿਆਂ ਤੇ ਰੈਈਯਤਾਂ ਨੂੰ ਢਾਵੇ ਜਿਹੜੇ ਏਸ ਆਗਿਆ ਨੂੰ ਬਦਲਨ ਲਈ ਤੇ ਪਰਮੇਸ਼ੁਰ ਦੇ ਇਸ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਆਗਿਆ ਦੇ ਦਿਤੀ ਛੇਤੀ ਨਾਲ ਇਹ ਦੇ ਉੱਤੇ ਚਲਿਆ ਜਾਵੇ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।”