Ezra 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੂਦੀਆਂ ਦੇ ਬਜ਼ੁਰਗ ਹੱਗਈ ਨਬੀ ਤੇ ਇੱਦੋ ਦੇ ਪੁੱਤ੍ਰ ਜ਼ਕਰਯਾਹ ਦੇ ਅਗੰਮਵਾਕ ਦੇ ਕਾਰਨ ਉਸਾਰੀ ਕਰਦੇ ਤੇ ਸੁਫਲ ਹੁੰਦੇ ਰਹੇ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਤੇ ਕੋਰਸ਼ ਤੇ ਦਾਰਾ ਤੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਹ ਨੂੰ ਬਣਾ ਕੇ ਨਿਬੇੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।