Ezra 6:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਇਸ ਤਰ੍ਹਾਂ ਸਮਰਪਿਤ ਕੀਤਾ: ਉਨ੍ਹਾਂ ਨੇ 100 ਬਲਦ 200 ਭੇਡੂ ਅਤੇ 400 ਲੇਲੇ ਭੇਟ ਕੀਤੇ। ਉਨ੍ਹਾਂ ਨੇ ਪਾਪ ਦੀ ਭੇਟ ਵਜੋਂ ਇਸਰਾਏਲ ਦੇ ਵੰਸ਼ਾਂ ਦੀ ਗਿਣਤੀ ਮੁਤਾਬਕ ਬਾਰ੍ਹਾਂ ਬੱਕਰੀਆਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਏਸ ਭਵਨ ਦੀ ਚੱਠ ਦੇ ਵੇਲੇ ਸੌ ਵਹਿੜੇ ਤੇ ਦੋ ਛੱਤ੍ਰੇ ਤੇ ਚਾਰ ਸੌ ਲੇਲੇ ਤੇ ਸਾਰੇ ਇਸਰਾਏਲ ਦੇ ਪਾਪ ਦੀ ਬਲੀ ਲਈ ਬਾਰਾਂ ਬੱਕਰੇ ਇਸਰਾਏਲ ਦਿਆਂ ਗੋਤਾਂ ਅਨੁਸਾਰ ਚੜ੍ਹਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।