Ezra 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਮੰਦਰ ਦੇ ਸੋਨੇ ਅਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ, ਕੱਢ ਕੇ ਬਾਬਲ ਨੂੰ ਲੈ ਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ ਥਾਂ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਰੱਖਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਹੈਕਲ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਮੋੜ ਦਿੱਤੇ ਜਾਣ ਤੇ ਯਰੂਸ਼ਲਮ ਦੀ ਹੈਕਲ ਵਿੱਚ ਆਪਣੇ ਆਪਣੇ ਥਾਂ ਪਹੁੰਚਾਏ ਜਾਣ ਅਤੇ ਤੂੰ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦੇਈਂ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।”