Ezra 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਇਹ ਹੁਕਮ ਦਿੰਦਾ ਹਾਂ ਕਿ ਪਰਮੇਸ਼ੁਰ ਦੇ ਇਸ ਮੰਦਰ ਨੂੰ ਬਨਾਉਣ ਲਈ ਯਹੂਦੀ ਆਗੂਆਂ ਨਾਲ ਕੀ ਕਰਨਾ ਹੈ। ਤੁਸੀਂ ਸ਼ਾਹੀ ਖਜ਼ਾਨੇ ਵਿੱਚੋਂ ਪੂਰਾ ਧੰਨ ਦਿਓ ਜੋ ਕਿ ਫਰਾਤ ਦਰਿਆ ਤੋਂ ਪਾਰ ਇੱਕਤ੍ਰ ਕੀਤੇ ਕਰ ਵਿੱਚੋਂ ਹੈ ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਰੁਕਾਵਟ ਨਾ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਪਰਮੇਸ਼ੁਰ ਦੇ ਏਸ ਭਵਨ ਦੇ ਬਣਾਉਣ ਵਿੱਚ ਜੋ ਤੁਸੀਂ ਯਹੂਦੀ ਬਜ਼ੁਰਗਾਂ ਨਾਲ ਕਰਨਾ ਹੈ ਸੋ ਏਹ ਮੇਰੀ ਆਗਿਆ ਹੈ ਕਿ ਪਾਤਸ਼ਾਹੀ ਮਾਲ ਵਿੱਚੋਂ ਅਰਥਾਤ ਦਰਿਆਓਂ ਪਾਰ ਦੇ ਕਰ ਵਿੱਚੋਂ ਏਹਨਾਂ ਮਨੁੱਖਾਂ ਨੂੰ ਝਬਦੇ ਖਰਚ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਅਟਕਾ ਨਾ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।