Ezra 7:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਅਜ਼ਰਾ! ਤੂੰ ਆਪਣੇ ਪਰਮੇਸ਼ੁਰ ਦੁਆਰਾ ਤੈਨੂੰ ਬਖਸ਼ੇ ਗਿਆਨ ਦੇ ਮੁਤਾਬਕ ਹਾਕਮਾਂ ਅਤੇ ਨਿਆਂਕਾਰ ਦੀ ਚੋਣ ਕਰ ਤਾਂ ਕਿ ਉਹ ਫਰਾਤ ਦਰਿਆ ਤੋਂ ਪਾਰ ਪੱਛਮੀ ਪਾਸੇ ਰਹਿੰਦੇ ਲੋਕਾਂ ਦਾ ਨਿਆਂ ਕਰ ਸੱਕਣ। ਉਹ ਉਨ੍ਹਾਂ ਸਾਰਿਆਂ ਦਾ ਨਿਆਂ ਕਰਨਗੇ ਜੋ ਤੇਰੇ ਪਰਮੇਸ਼ੁਰ ਦੀ ਬਿਧੀਆਂ ਨੂੰ ਜਾਣਦੇ ਹਨ। ਇਨ੍ਹਾਂ ਨਿਆਂ ਕਰਾਂ ਅਤੇ ਤੈਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸਿੱਖਿਆ ਦੇਣੀ ਚਾਹੀਦੀ ਹੈ ਜਿਹੜੇ ਪਰਮੇਸ਼ੁਰ ਦੀ ਬਿਵਸਬਾ ਤੋਂ ਅਨਜਾਣ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਦੇ ਅਨੁਸਾਰ ਜੋ ਤੇਰੇ ਵਿੱਚ ਹੈ ਹਾਕਮਾਂ ਤੇ ਨਿਆਈਆਂ ਨੂੰ ਥਾਪੀਂ ਤਾਂ ਜੋ ਦਰਿਆਓਂ ਪਾਰ ਦੇ ਸਭਨਾਂ ਲੋਕਾਂ ਦਾ ਨਿਆਉਂ ਕਰਨ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹਨ ਅਤੇ ਜਿਹੜੇ ਨਾ ਜਾਣਦੇ ਹੋਣ ਓਹਨਾਂ ਨੂੰ ਤੁਸੀਂ ਸਿਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।