Ezra 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਇੱਦੋ ਕੋਲ ਭੇਜਿਆ ਜੋ ਕਿ ਕਾਸਿਫਯਾ ਨਾਂ ਦੇ ਇੱਕ ਸ਼ਹਿਰ ਦਾ ਆਗੂ ਸੀ। ਮੈਂ ਉਨ੍ਹਾਂ ਆਦਮੀਆਂ ਨੂੰ ਸਮਝਾਇਆ ਕਿ ਉਨ੍ਹਾਂ ਨੇ ਜਾ ਕੇ ਇੱਦੋ ਅਤੇ ਉਸ ਦੇ ਸੰਬੰਧੀਆਂ ਨੂੰ ਕੀ ਆਖਣਾ ਹੈ। ਉਸ ਦੇ ਰਿਸ਼ਤੇਦਾਰ ਕਾਸਿਫਯਾ ਵਿਖੇ ਮੰਦਰ ਦੇ ਸੇਵਾਦਾਰ ਸਨ। ਮੈਂ ਉਨ੍ਹਾਂ ਨੂੰ ਇੱਦੋ ਕੋਲ ਇਸ ਉਮੀਦ ਵਿੱਚ ਭੇਜਿਆ ਕਿ ਸ਼ਾਇਦ ਇੱਦੋ ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ ਸੇਵਕਾਂ ਨੂੰ ਭੇਜ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਓਹਨਾਂ ਨੂੰ ਇੱਦੋ ਮੁਖੀਏ ਕੋਲ ਕਾਸਿਫਯਾ ਨਾਮੀ ਇੱਕ ਥਾਂ ਨੂੰ ਘੱਲਿਆ ਅਤੇ ਜੋ ਕੁਝ ਓਹਨਾਂ ਨੇ ਇੱਦੋ ਤੇ ਉਹ ਦੇ ਭਰਾਵਾਂ ਨਥੀਨੀਮੀਆਂ ਨੂੰ ਕਾਸਿਫਯਾ ਨਾਮੇ ਥਾਂ ਵਿੱਚ ਆਖਣਾ ਸੀ ਦੱਸ ਦਿੱਤਾ ਭਈ ਓਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਨ੍ਹਾਂ ਨੂੰ ਇੱਦੋ ਕੋਲ ਜੋ ਕਾਸਿਫ਼ਯਾ ਨਾਮਕ ਸਥਾਨ ਦਾ ਪ੍ਰਧਾਨ ਸੀ, ਭੇਜ ਦਿੱਤਾ ਅਤੇ ਜੋ ਕੁਝ ਉਹਨਾਂ ਨੇ ਇੱਦੋ ਅਤੇ ਉਸ ਦੇ ਭਰਾ ਨਥੀਨੀਮੀਆਂ ਨੂੰ ਕਾਸਿਫ਼ਯਾ ਨਾਮਕ ਸਥਾਨ ਵਿੱਚ ਕਹਿਣਾ ਸੀ, ਸਮਝਾ ਦਿੱਤਾ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ।