Ezra 8:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਪਰਮੇਸ਼ੁਰ ਸਾਡਾ ਪੱਖ ਲੈ ਰਿਹਾ ਸੀ ਇਸ ਲਈ ਇੱਦੋ ਦੇ ਸੰਬੰਧੀਆਂ ਨੇ ਇਨ੍ਹਾਂ ਮਨੁੱਖਾਂ ਨੂੰ ਸਾਡੇ ਵੱਲ ਭੇਜਿਆ: ਸ਼ੇਰੇਬਯਾਹ, ਮਹਲੀ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਬੁੱਧੀਮਾਨ ਵਿਅਕਤੀ (ਮਹਲੀ ਲੇਵੀ ਦੇ ਪੁੱਤਰਾਂ ਵਿੱਚੋਂ ਇੱਕ ਸੀ, ਅਤੇ ਲੇਵੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।) ਉਸ ਨੇ ਆਪਣੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਨਾਲ ਭੇਜਿਆ। ਕੁੱਲ ਮਿਲਾ ਕੇ ਉਸ ਪਰਿਵਾਰ ਵਿੱਚੋਂ ਓੱਥੇ 18 ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ ਏਸ ਲਈ ਓਹ ਇੱਕ ਬੁੱਧਵਾਨ ਮਨੁੱਖ ਨੂੰ ਮਹਲੀ ਦੇ ਪੁੱਤ੍ਰਾਂ ਵਿੱਚੋਂ ਜੋ ਲੇਵੀ ਦਾ ਪੁੱਤ੍ਰ ਜੋ ਇਸਰਾਏਲ ਦਾ ਪੁੱਤ੍ਰ ਸੀ ਲੈ ਆਏ, ਨਾਲੇ ਸ਼ੇਰੇਬਯਾਹ ਨੂੰ ਉਹ ਦੇ ਪੁੱਤ੍ਰਾਂ ਤੇ ਭਰਾਵਾਂ ਸਣੇ, ਅਠਾਰਾਂ ਜਣਿਆਂ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,