Ezra 8:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਸੀਂ ਪਹਿਲੇ ਮਹੀਨੇ ਦੇ ਬਾਰਹਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀਓਂ ਕੂਚ ਕੀਤਾ ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ ਅਤੇ ਉਸ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥੋਂ ਬਚਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।