Ezra 8:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਜਲਾਵਤਨੀਆਂ ਨੇ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ, ਇਸਰਾਏਲ ਦੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ ਸਾਰੇ ਇਸਰਾਏਲ ਲਈ 12 ਬਲਦ, 96 ਭੇਡੂ, 77 ਲੇਲੇ ਅਤੇ 12 ਬੱਕਰੇ ਪਾਪ ਦੀ ਭੇਟਾਂ ਵਜੋਂ ਚੜ੍ਹਾਏ। ਇਹ ਸਭ ਕੁਝ ਯਹੋਵਾਹ ਲਈ ਹੋਮ ਦੀ ਭੇਟ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਰੀ ਤੋਂ ਮੁੜਿਆਂ ਹੋਇਆਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ ਤੇ ਛਿਆਨਵੇ ਛੱਤ੍ਰੇ ਤੇ ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ। ਇਹ ਸਭ ਪਰਮੇਸ਼ੁਰ ਦੇ ਲਈ ਹੋਮਬਲੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।